October 18, 2024 13:08:06

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

Aug29,2023 | Surinder Dalla | Chandigarh

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ 'ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ  ਹੋ ਸਕੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ 'ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। 
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Vigilance-Arrests-Government-School-Lecturer-On-Charges-Of-Accepting-Bribe-Of-Rs-1-16-Lakh-For-Transfer-Of-Fellow-Teacher


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead