ਜਾਪਾਨ 'ਚ ਸੋਮਵਾਰ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਮਿੰਟ-ਮਿੰਟ ਵਧ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਕੇ 57 ਹੋ ਗਈ ਹੈ। ਸਭ ਤੋਂ ਵੱਧ ਤਬਾਹੀ ਇਸ਼ਿਕਾਵਾ ਸੂਬੇ ਵਿੱਚ ਹੋਈ। 7.6 ਤੀਬਰਤਾ ਦਾ ਭੂਚਾਲ, ਸੋਮਵਾਰ ਨੂੰ ਇਸ਼ੀਕਾਵਾ ਪ੍ਰੀਫੈਕਚਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਏ ਲਗਭਗ 100 ਭੂਚਾਲਾਂ ਵਿੱਚੋਂ ਸਭ ਤੋਂ ਉੱਚਾ ਸੀ।
ਜਾਪਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਸਰਕਾਰ ਨੇ 48 ਮੌਤਾਂ ਦੀ ਪੁਸ਼ਟੀ ਕੀਤੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਇਸ ਤੋਂ ਕਿਤੇ ਵੱਧ ਹੈ। ਤੱਟਵਰਤੀ ਸ਼ਹਿਰ ਚਿੱਕੜ ਵਿੱਚ ਡੁੱਬੇ ਹੋਏ ਹਨ। ਪ੍ਰਭਾਵਿਤ ਇਲਾਕਿਆਂ ਤੋਂ ਆ ਰਹੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਹੁਣ ਤੱਕ ਘੱਟੋ-ਘੱਟ 57 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਰਕਾਰ ਦੇ ਬੁਲਾਰੇ ਯੋਸ਼ੀਮਾਸਾ ਹਯਾਸ਼ੀ ਨੇ ਕਿਹਾ ਕਿ ਕੁਝ ਇਲਾਕਿਆਂ 'ਚ ਪਾਣੀ, ਬਿਜਲੀ ਅਤੇ ਮੋਬਾਈਲ ਫੋਨ ਸੇਵਾ ਅਜੇ ਵੀ ਬੰਦ ਹੈ। ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਮੰਗਲਵਾਰ ਨੂੰ ਕਿਹਾ ਕਿ ਜਾਪਾਨ ਦੀ ਫੌਜ ਨੇ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਣ ਲਈ 1,000 ਸੈਨਿਕਾਂ ਨੂੰ ਤਬਾਹੀ ਵਾਲੇ ਖੇਤਰਾਂ ਵਿੱਚ ਭੇਜਿਆ ਹੈ। ਸਰਕਾਰ ਨੁਕਸਾਨ ਦਾ ਮੁਲਾਂਕਣ ਕਰ ਰਹੀ ਹੈ। ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
Due-To-The-Earthquake-In-Japan-57-People-Have-Died-So-Far
Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Surinder Dalla (Editor)