March 30, 2024
After the attack in Pakistan, China withdrew from two more projects
Surinder Dala /
ਪਾਕਿਸਤਾਨ ਵਿੱਚ ਆਤਮਘਾਤੀ ਹਮਲੇ ਵਿੱਚ ਪੰਜ ਚੀਨੀ ਨਾਗਰਿਕਾਂ ਦੀ ਮੌਤ ਤੋਂ ਬਾਅਦ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੀਨ ਵੱਲੋਂ ਤਰਬੇਲਾ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦਾ ਕੰਮ ਰੋਕਣ ਤੋਂ ਬਾਅਦ ਚੀਨੀ ਨਿਰਮਾਣ ਕੰਪਨੀ ਨੇ ਦਾਸੂ ਅਤੇ ਦੀਆਮੇਰ-ਭਾਸ਼ਾ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟਾਂ ਦਾ ਕੰਮ ਵੀ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਚੀਨੀ ਜਾਂਚਕਰਤਾ ਆਪਣੇ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਸ਼ੁੱਕਰਵਾਰ ਨੂੰ ਪਾਕਿਸਤਾਨ ਪਹੁੰਚੇ। ਇਸ ਦੇ ਨਾਲ ਹੀ ਚੀਨ ਦੀ ਫੌਜ ਨੇ ਕਿਹਾ ਹੈ ਕਿ ਉਹ ਅੱਤਵਾਦ ਨਾਲ ਲੜਨ 'ਚ ਪਾਕਿਸਤਾਨ ਦੀ ਮਦਦ ਕਰਨ ਲਈ ਤਿਆਰ ਹੈ। ਚੀਨ ਨੇ ਪਾਕਿਸਤਾਨ ਵਿੱਚ ਚੱਲ ਰਹੇ ਚੀਨੀ ਪ੍ਰੋਜੈਕਟਾਂ ਵਿੱਚ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਇਸ ਨੇ ਪਾਕਿਸਤਾਨ 'ਤੇ ਚੀਨੀ ਨਾਗਰਿਕਾਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਦਬਾਅ ਬਣਾਇਆ ਹੈ। ਦਸੂਹਾ ਡੈਮ ਅਤੇ ਦੀਆਮੇਰ-ਭਾਸ਼ਾ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੰਮ ਕਰ ਰਹੇ ਸਥਾਨਕ ਕਰਮਚਾਰੀਆਂ ਨੂੰ ਅਗਲੇ ਹੁਕਮਾਂ ਤੱਕ ਘਰ ਰਹਿਣ ਲਈ ਕਿਹਾ ਗਿਆ ਹੈ। ਹਾਲਾਂਕਿ ਚੀਨੀ ਇੰਜੀਨੀਅਰ ਖੈਬਰ-ਪਖਤੂਨਖਵਾ 'ਚ ਮੋਹਮੰਦ ਡੈਮ 'ਤੇ ਕੰਮ ਜਾਰੀ ਰੱਖ ਰਹੇ ਹਨ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਖੈਬਰ-ਪਖਤੂਨਖਵਾ ਸੂਬੇ ਦੇ ਸ਼ਾਂਗਲਾ ਜ਼ਿਲੇ ਦੇ ਬਿਸ਼ਾਮ ਇਲਾਕੇ 'ਚ ਵਿਸਫੋਟਕਾਂ ਨਾਲ ਭਰੇ ਇਕ ਵਾਹਨ ਨੇ ਦਾਸੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਮਜ਼ਦੂਰਾਂ ਨੂੰ ਲਿਜਾ ਰਹੀ ਬੱਸ ਨੂੰ ਟੱਕਰ ਮਾਰ ਦਿੱਤੀ ਸੀ। ਇਸ ਵਿੱਚ ਪੰਜ ਚੀਨੀ ਨਾਗਰਿਕਾਂ ਸਮੇਤ ਛੇ ਲੋਕ ਮਾਰੇ ਗਏ ਸਨ। ਇੱਥੇ ਦੱਸ ਦੇਈਏ ਕਿ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਚੀਨੀ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਚੀਨੀ ਜਾਂਚਕਰਤਾ ਪਹੁੰਚ ਗਏ ਹਨ। ਇਸ ਦੇ ਨਾਲ ਹੀ ਚੀਨ ਦੇ ਰਾਸ਼ਟਰੀ ਰੱਖਿਆ ਮੰਤਰਾਲੇ ਦੇ ਬੁਲਾਰੇ ਵੂ ਕਿਆਨ ਨੇ ਕਿਹਾ ਹੈ ਕਿ ਖੇਤਰ 'ਚ ਸਥਿਰਤਾ ਅਤੇ ਸ਼ਾਂਤੀ ਦੀ ਇੱਛਾ ਨਾਲ ਚੀਨ ਅੱਤਵਾਦ ਨਾਲ ਲੜਨ 'ਚ ਪਾਕਿਸਤਾਨ ਦੀ ਮਦਦ ਕਰ ਸਕਦਾ ਹੈ।
After the attack in pakistan china withdrew from two more projects