ਵਿਸਾਖੀ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ।
April 13, 2024
On-The-Day-Of-Baisakhi-A-Large-N

On the day of Baisakhi, a large number of devotees came to pay obeisance at Sachkhand Sri Darbar Sahib.

Surinder Dalla /

ਅੰਮ੍ਰਿਤਸਰ: ਖਾਲਸਾ ਸਾਜਨਾ ਦਿਹਾੜਾ ਅਤੇ ਵਿਸਾਖੀ ਦੇ ਤਿਉਹਾਰ ਦੇ ਖ਼ਾਸ ਮੌਕੇ 'ਤੇ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਰਧਾ ਅਤੇ ਭਾਵਨਾ ਨਾਲ ਮੱਥਾ ਟੇਕਰ ਲਈ ਪਹੁੰਚ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਗਤਾਂ ਦਾ ਠਾਠਾ ਮਾਰ ਰਿਹਾ ਇਕੱਠ ਖ਼ਾਸ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਹੀ ਦੂਰ-ਦੂਰ ਤੋਂ ਆਏ ਸ਼ਰਧਾਲੂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਰਹੇ ਹਨ ਅਤੇ ਲੰਬੀਆਂ ਲਾਈਨਾਂ 'ਚ ਖੜੇ ਹੋ ਕੇ ਗੁਰੂ ਘਰ 'ਚ ਨਤਮਸਤਕ ਹੋ ਕੇ ਮੱਥਾ ਟੇਕ ਰਹੇ ਹਨ। ਸੰਗਤਾਂ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ।
ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਦੇ ਮੌਕੇ ਸ਼ਾਮ ਨੂੰ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ, ਜਿਸ ਦਾ ਨਜ਼ਾਰਾ ਦੇਖਣ ਵਾਲਾ ਹੋਵੇਗਾ। ਇਸ ਮੌਕੇ ਸਿੱਖ ਸੰਗਤਾਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

On The Day Of Baisakhi A Large Number Of Devotees Came To Pay Obeisance At Sachkhand Sri Darbar Sahib


Recommended Posts