February 27, 2024 09:16:28

ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

Jul25,2023 | Surinder Dalla | Chandigarh

ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ। ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ। ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ। 

Bram-Shankar-Zimpa-Held-A-High-Level-Meeting-With-The-Forest-Minister-To-Speed-Up-The-Progress-Of-Water-Supply-Schemes


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead