ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਡ-ਡੇ-ਮੀਲ ਵਿੱਚ ਫਲ ਵੀ ਵੰਡੇ ਜਾਣਗੇ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੀਨੂ ਵਿੱਚ ਮਾਮੂਲੀ ਬਦਲਾਅ ਕੀਤੇ ਹਨ। ਹੁਣ ਵਿਦਿਆਰਥੀ ਆਪਣੇ ਭੋਜਨ 'ਚ ਕਾਲੇ ਛੋਲੇ, ਕਰੇਲੇ ਅਤੇ ਕਿਡਨੀ ਬੀਨਜ਼ ਦਾ ਸਵਾਦ ਵੀ ਲੈ ਸਕਣਗੇ।
ਸਿੱਖਿਆ ਵਿਭਾਗ ਹੁਣ ਬੱਚਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਖਾਣੇ ਦੇ ਨਾਲ ਕੇਲਾ ਜਾਂ ਹੋਰ ਫਲ ਮੁਹੱਈਆ ਕਰਵਾਏਗਾ।ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਸਕੂਲ ਕਮੇਟੀਆਂ ਹਰ ਚੀਜ਼ 'ਤੇ ਨਜ਼ਰ ਰੱਖਣਗੀਆਂ। ਕੇਂਦਰ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ ਸਕੀਮ ਦਾ ਸੋਸ਼ਲ ਆਡਿਟ ਕਰਵਾਇਆ ਸੀ। ਇਸ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਮਿਡ-ਡੇ-ਮੀਲ ਵਿੱਚ ਫਲ ਦੇਣ ਦਾ ਸੁਝਾਅ ਦਿੱਤਾ। ਸਿੱਖਿਆ ਵਿਭਾਗ ਵੱਲੋਂ ਜਨਵਰੀ ਤੋਂ ਮਾਰਚ ਤੱਕ ਦਾ ਨਵਾਂ ਮੀਨੂ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਵਿਭਾਗ 5 ਰੁਪਏ ਪ੍ਰਤੀ ਕੇਲਾ ਦੇ ਹਿਸਾਬ ਨਾਲ ਫੰਡ ਜਾਰੀ ਕਰੇਗਾ।
Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Surinder Dalla (Editor)