ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿ" />
September 8, 2024 08:07:07

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 9 ਜੂਨ ਨੂੰ ਸ਼ਹੀਦੀ ਦਿਹਾੜਾ ਸਰਕਾਰੀ ਤੌਰ ਤੇ ਮਨਾਉਣ ਦਾ ਐਲਾਨ ਸਲਾਘਾਯੋਗ-ਬਾਵਾ

The Haryana government announced the official celebration of Baba Banda Singh Bahadur Ji's Martyrdom Day on June 9. Salaghayog-B

Jan3,2024 | Surinder Dalla |

ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਫਾਊਂਡੇਸ਼ਨ ਦੇ ਕਨਵੀਨਰ ਬਲਦੇਵ ਬਾਵਾ, ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਅਤੇ ਹਰਿਆਣਾ ਫਾਊਂਡੇਸ਼ਨ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਨੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਹਰਿਆਣਾ ਸਰਕਾਰ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 9 ਜੂਨ ਨੂੰ ਸ਼ਹੀਦੀ ਦਿਹਾੜੇ ਨੂੰ ਸਰਕਾਰੀ ਤੌਰ ‘ਤੇ ਮਨਾਉਣਾ ਸ਼ਲਾਘਾਯੋਗ ਹੈ।

     ਇਸ ਸਮੇਂ ਉਪਰੋਕਤ ਨੇਤਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਵੀ 9 ਜੂਨ 1716 ਦਾ ਸ਼ਹੀਦੀ ਦਿਹਾੜਾ 9 ਜੂਨ ਨੂੰ ਸਰਕਾਰੀ ਤੌਰ ‘ਤੇ ਮਨਾਉਣ ਦਾ ਐਲਾਨ ਕਰੇ। ਉਹਨਾਂ ਇਸ ਸਮੇਂ ਮਹਾਨ ਯੋਧੇ ਜਰਨੈਲ ਦੇ ਸ਼ਹੀਦੀ ਦਿਹਾੜੀ ‘ਤੇ ਦਿੱਲੀ ਅਤੇ ਪੰਜਾਬ ਵਿੱਚ ਸ਼ਹੀਦੀ ਦਿਹਾੜੇ ‘ਤੇ ਛੁੱਟੀ ਕਰਨ ਦੀ ਵੀ ਮੰਗ ਕੀਤੀ ਅਤੇ ਦਿੱਲੀ ਸਰਕਾਰ ਤੋਂ ਵੀ 9 ਜੂਨ ਦਾ ਸ਼ਹੀਦੀ ਦਿਹਾੜਾ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਦਿੱਲੀ (ਮਹਿਰੋਲੀ) ਨੇੜੇ ਕੁਤਬ ਮੀਨਾਰ ਤਰਪੋਲੀਆ ਗਰਾਊਂਡ ਵਿੱਚ 740 ਸਿੰਘਾਂ (ਸਾਥੀਆਂ) ਸਮੇਤ ਹੋਈ ਸੀ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਚਾਰ ਸਾਲਾਂ ਸਪੁੱਤਰ ਅਜੈ ਸਿੰਘ ਦਾ ਕਲੇਜਾ ਕੱਢ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮੂੰਹ ਵਿੱਚ ਪਾਇਆ ਗਿਆ ਸੀ।

The-Haryana-Government-Announced-The-Official-Celebration-Of-Baba-Banda-Singh-Bahadur-Ji-s-Martyrdom-Day-On-June-9-Salaghayog-bawa


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead