September 8, 2024 08:05:36

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Special camps will be organized on 13 and 14 January

Jan11,2024 | Surinder Dalla |

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਮਿਤੀ 13.01.2024 (ਸ਼ਨੀਵਾਰ) ਨੂੰ ਸਵੇਰੇ 10-00 ਵਜੇ ਤੋਂ ਦੁਪਹਿਰ 01-00 ਵਜੇ ਤੱਕ (ਲੋਹੜੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ) ਅਤੇ ਮਿਤੀ 14.01.2024 (ਐਤਵਾਰ) ਨੂੰ ਸਵੇਰੇ 10-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ। 

ਸ੍ਰੀ ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) [ਨਿਯਮ 3(1)] ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ , ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜ਼ਤ ਓਬਰਾਏ, ਚੋਣ ਕਾਨੂੰਨਗੋ ਸ੍ਰੀ ਸੌਰਵ ਖੋਸਲਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Special-Camps-Will-Be-Organized-On-13-And-14-January


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead