October 18, 2024 12:20:11

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 'ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

Inauguration of 40 horsepower tube well in ward number 91 by MLA Baga

Jan15,2024 | Surinder Dalla |

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ।

ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਸਨ ਅਤੇ ਟੈਂਕਰ ਮੰਗਵਾ ਕੇ ਗੁਜ਼ਾਰਾ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਕਾਫੀ ਸਾਰਾ ਕੀਮਤੀ ਸਮਾਂ ਪਾਣੀ ਪ੍ਰਬੰਧਨ ਵਿੱਚ ਖਰਾਬ ਹੋ ਜਾਂਦਾ ਸੀ।

Inauguration-Of-40-Horsepower-Tube-Well-In-Ward-Number-91-By-Mla-Baga


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead