ਪੀ.ਏ.ਯੂ. ਨੇ ਛੋਟੇ ਫਲਦਾਰ ਬੂਟਿਆਂ ਦੀ ਕਾਸ਼ਤ ਲਈ ਸਿਖਲਾਈ ਦਿੱਤੀ
PAU Provided training for the cultivation of small fruit trees
Jan15,2024
| Surinder Dalla |
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਫ਼ਲ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਡਰੈਗਨ ਫਰੂਟ ਅਤੇ ਹੋਰ ਲਘੂ ਫ਼ਲਦਾਰ ਬੂਟਿਆਂ ਦੀ ਕਾਸ਼ਤ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਕੋਰਸ ਵਿੱਚ 25 ਸਿਖਿਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਡਰੈਗਨ ਫਰੂਟ ਦੀ ਕਾਸ਼ਤ ਕਰਕੇ ਚੰਗਾ ਮੁਨਾਫ਼ਾ ਕਮਾ ਸਕਦੇ ਹਨ|
ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਕੋਰਸ ਦੀ ਮਹਤੱਤਾ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚਯੂਨੀਵਰਸਿਟੀ ਦੇ ਵੱਖ-ਵੱਖ ਮਾਹਿਰਾਂ ਡਾ. ਜਸਵਿੰਦਰ ਸਿੰਘ ਬਰਾੜ, ਡਾ. ਅਨੀਰੁੱਧ ਠਾਕੁਰ, ਡਾ. ਗੁਰਤੇਗ ਸਿੰਘ, ਡਾ. ਗਗਨਦੀਪ ਕੌਰ, ਡਾ. ਯੋਗੇਸ਼ ਖੋਖਰ, ਡਾ. ਅਰਸ਼ ਆਲਮ ਸਿੰਘ ਗਿੱਲ਼, ਡਾ. ਮੋਨਿਕਾ ਗੁਪਤਾ, ਡਾ. ਨਵਪ੍ਰੇਮ ਸਿੰਘ, ਡਾ. ਮਨਵੀਨ ਕੌਰ, ਡਾ. ਕਿਰਨਦੀਪ ਕੌਰ, ਡਾ. ਸੰਦੀਪ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਸੁਖਜੀਤ ਕੌਰ ਜਵੰਦਾ, ਡਾ. ਤ੍ਰੀਨਾ ਅਧਿਕਾਰੀ, ਡਾ. ਕੁਲਦੀਪ ਸਿੰਘ ਭੁੱਲਰ, ਡਾ. ਅਰਸ਼ਦੀਪ ਸਿੰਘ, ਡਾ. ਵਿਕਾਸ ਕੁਮਾਰ, ਡਾ. ਸੰਜੁਲਾ ਸ਼ਰਮਾ ਅਤੇ ਡਾ. ਵਿਨੇ ਕੁਮਾਰ ਨੇ ਵੱਖੋ-ਵੱਖ ਵਿਸ਼ਿਆਂ ਉੱਪਰ ਪ੍ਰੈਕਟੀਕਲ ਤਰੀਕੇ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ|
ਇਸ ਕੋਰਸ ਦੌਰਾਨ ਸਿਖਿਆਰਥੀਆਂ ਦਾ ਪਿੰਡ ਈਸੇਵਾਲ, ਜ਼ਿਲ•ਾ ਲੁਧਿਆਣਾ ਵਿਖੇ ਡਰੈਗਨ ਫਰੂਟ ਫਾਰਮ ਦਾ ਗਿਆਨਵਰਧਕ ਦੌਰਾ ਵੀ ਕਰਵਾਇਆ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ|
Pau-Provided-Training-For-The-Cultivation-Of-Small-Fruit-Trees