ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਕਾਸ ਇੰਡੈਕਸ ਤਹਿਤ ਕਾਰਗੁਜ਼ਾਰੀ ਦੀ ਸਮੀਖਿਆ
Review of performance under Panchayat Development Index by Additional Deputy Commissioner
Feb20,2024
| Surinder Dalla |
- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ, ਡੀ.ਡੀ.ਪੀ.ਓ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ, ਸਿਹਤ, ਸਿੱਖਿਆ, ਮਾਲ, ਸੀ.ਡੀ.ਪੀ.ਓ, ਜਲ ਸਪਲਾਈ, ਖੁਰਾਕ, ਸਿਵਲ ਅਤੇ ਸਪਲਾਈ, ਮਿੱਟੀ ਅਤੇ ਜਲ ਸੰਭਾਲ, ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਡੀ.ਆਈ. ਅਧੀਨ ਸਾਰੀਆਂ 941 ਪਿੰਡਾਂ ਦੀਆਂ ਪੰਚਾਇਤਾਂ ਨੂੰ ਜਲਦ ਅੱਪਲੋਡ ਕਰਨ 'ਤੇ ਜ਼ੋਰ ਦਿੱਤਾ, ਜੋ ਵੱਖ-ਵੱਖ ਵਿਕਾਸ ਮਾਪਦੰਡਾਂ ਦੇ ਆਧਾਰ 'ਤੇ ਪੰਚਾਇਤਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਪੀ.ਡੀ.ਆਈ. ਪੋਰਟਲ 'ਤੇ ਸਾਰੇ ਸੂਚਕਾਂ ਨੂੰ ਸਮੇਂ ਸਿਰ ਅੱਪਡੇਟ ਕਰਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਭਾਗੀਦਾਰਾਂ ਵਿਚਕਾਰ ਨਜ਼ਦੀਕੀ ਤਾਲਮੇਲ 'ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੰਚਾਇਤਾਂ ਦਾ ਆਡਿਟ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਤਹਿਤ ਸਰਪੰਚਾਂ ਦੀ ਰਜਿਸਟ੍ਰੇਸ਼ਨ ਦਾ ਵੀ ਜਾਇਜ਼ਾ ਲਿਆ ਜਿਸ ਵਿੱਚ ਸਾਰੇ ਬਿਨੈਕਾਰਾਂ ਦੀ ਤਸਦੀਕ ਕੀਤੀ ਜਾਂਦੀ ਹੈ ਅਤੇ ਬਾਅਦ ਵਿੱਚ ਅਰਜ਼ੀਆਂ ਦੀ ਸੂਚੀ ਦੀ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਪੱਧਰੀ ਕਮੇਟੀ ਦੁਆਰਾ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਵਿੱਚ ਲਾਇਬ੍ਰੇਰੀਆਂ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਸਮਾਂਬੱਧ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਕੂਲ ਨਾਲ ਸਬੰਧਤ ਚਾਰਦੀਵਾਰੀ, ਰਸੋਈ ਦੇ ਸ਼ੈੱਡ, ਆਂਗਣਵਾੜੀ ਆਦਿ ਕੰਮਾਂ ਦੇ ਐਸਟੀਮੇਟ ਤੁਰੰਤ ਭੇਜਣ ਲਈ ਵੀ ਕਿਹਾ।
Review-Of-Performance-Under-Panchayat-Development-Index-By-Additional-Deputy-Commissioner