November 21, 2024 14:20:00

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

Toll free number issued to prevent use of black money during elections

Mar22,2024 | Surinder Dala |

ਅੰਮ੍ਰਿਤਸਰ 22 ਮਾਰਚ 2024 --

ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02,  ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ, ਨਗਦੀ ਪ੍ਰਵਾਹ ਆਦਿ ਸਬੰਧੀ ਸਿ਼ਕਾਇਤਾਂ ਨੂੰ ਸੁਣੇਗਾ।

Toll-Free-Number-Issued-To-Prevent-Use-Of-Black-Money-During-Elections


About Us


Our endeavour at Pro Khabar is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Surinder Dalla (Editor)

We are Social


Address


Pro Khabar
Haibowal Kalan, Ludhiana.
Mobile: +919855800879
Email: prokhabarpunjab@gmail.com

Copyright Pro Khabar | 2023
Website by: Webhead