ਨੌਜਵਾਨਾਂ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ : ਬ੍ਰਮ ਸ਼ੰਕਰ ਜਿੰਪਾ
September 17, 2025
Future-Of-The-Country-In-The-Han

bureau / Hoshiarpur

ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਅੱਜ ਆਈ.ਕੇ ਗੁਜਰਾਲ ਪੀ.ਟੀ.ਯੂ ਕੈਂਪਸ, ਹੁਸ਼ਿਆਰਪੁਰ ਵਿਖੇ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਆਯੋਜਿਤ ਕੀਤੀ ਗਈ। ਇਸ ਮੈਰਾਥਨ ਨੂੰ ਮੁੱਖ ਮਹਿਮਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 5 ਕਿਲੋਮੀਟਰ ਦੀ ਇਸ  ਮੈਰਾਥਨ ਵਿਚ 100 ਤੋਂ ਵੱਧ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਾਖੋਰੀ ਅਤੇ ਏਡਜ਼ ਵਰਗੀਆਂ ਗੰਭੀਰ ਚੁਣੌਤੀਆਂ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਵਿਧਾਇਕ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ।
ਮੈਰਾਥਨ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਲੜਕੀਆਂ ਵਿਚ ਪਹਿਲੇ ਸਥਾਨ ‘ਤੇ ਜੀ.ਟੀ.ਬੀ ਖਾਲਸਾ ਕਾਲਜ ਦਸੂਹਾ ਦੀ ਪੂਜਾ, ਦੂਜੇ ਸਥਾਨ ‘ਤੇ ਮਨਦੀਪ ਕੌਰ ਅਤੇ ਕਿਰਨ ਕੁਮਾਰੀ ਤੀਜੇ ਸਥਾਨ ਤੇ ਰਹੀ। ਲੜਕਿਆਂ ਵਿਚੋਂ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦੇ ਮੋਹਿਤ ਨੇ ਪਹਿਲਾ, ਆਈ.ਕੇ.ਜੀ.ਪੀ.ਟੀ.ਯੂ ਦੇ ਗੁਲਸ਼ਨ ਬੱਧਨ ਨੇ ਦੂਜਾ ਅਤੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਰੋਹਿਤ ਕੁਮਾਰ ਅਤੇ ਡੀ.ਏ.ਵੀ ਕਾਲਜ ਦੇ ਸਚਿਨ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੇ ਇਨਾਮ ਦਿੱਤੇ ਗਏ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਆਈ.ਕੇ.ਜੀ.ਪੀ.ਟੀ.ਯੂ ਦੇ ਡਾਇਰੈਕਟਰ ਪ੍ਰੋ: ਵਿਕਾਸ ਚਾਵਲਾ, ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਪਰਮਾਰ, ਡਾ. ਅਮਿਤ ਹਾਂਡਾ, ਡਾ. ਬ੍ਰਿਜੇਸ਼, ਸੋਨੂੰ ਬਾਲਾ, ਰਿੰਕੂ ਵਾਲੀਆ, ਨੀਰਜ ਸ਼ਰਮਾ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਪੁਨੀਤ ਕੁਮਾਰ, ਰਣਦੀਪ ਕੌਰ, ਪ੍ਰਿੰਸੀਪਲ ਵਿਜੇ ਕੁਮਾਰ, ਪ੍ਰੋ: ਫੂਲਾ ਰਾਣੀ, ਗੁਰਪ੍ਰੀਤ ਸਿੰਘ, ਪ੍ਰੋ: ਜਸਪ੍ਰੀਤ ਸਿੰਘ, ਅਥਲੈਟਿਕਸ ਕੋਚ ਦੀਪਕ ਕੁਨਾਰ, ਬਲਵੀਰ ਸਿੰਘ, ਪ੍ਰੋ: ਜਗਦੀਪ ਸਿੰਘ, ਕੁਲਵਿੰਦਰ ਕੌਰ, ਕੁਲਵੀਰ, ਸੋਨੀਆ ਅਤੇ ਹੋਰ ਪਤਵੰਤੇ ਹਾਜਰ ਸਨ |

Future Of The Country In The Hands Of The Youth Bram Shankar Jimpa


Recommended Posts