ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
September 17, 2025
Krishi-Vigyan-Kendra-Sensitizes-

bureau / Hoshiarpur

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪੀ.ਏ.ਯੂ.ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ ਦੇ ਸਹਿਯੋਗ ਨਾਲ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ, ਮੁਕੇਰੀਆਂ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਟਾ ਗਿਆ।
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਇੰਚਾਰਜ ਡਾ. ਮਨਿੰਦਰ ਸਿੰਘ ਬੌਂਸ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਪਰਾਲੀ ਪ੍ਰਬੰਧਨ ਸਬੰਧੀ ਤਕਨੀਕਾਂ ਤੇ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਪਰਾਲੀ ਦੀ ਬਾਇਓ ਗੈਸ ਊੂਰਜਾ, ਖ਼ਾਦ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਵੀ ਲਾਮਬੰਦ ਕੀਤਾ।
ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਨੇਕ ਮਨੋਰਥ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਨ੍ਹਾਂ ਮੁਕਾਬਿਲਆਂ ਵਿਚ ਪਹਿਲਾ, ਦੂਜਾ ਤੇ ਤੀਜਾ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਭਾਸ਼ਣ ਮੁਕਾਬਲੇ ਵਿਚ ਸਿਮਰਨਪ੍ਰੀਤ ਕੌਰ, ਸਿਮਰਨ ਤੇ ਦਮਨਪ੍ਰੀਤ ਕੌਰ, ਪੇਂਟਿੰਗ ਦੇ ਮੁਕਾਬਲੇ ਵਿਚ ਦਿਆ ਰਾਜ, ਵੰਸ਼ਿਕਾ ਤੇ ਸਿਮਰਨ ਸ਼ਰਮਾ ਅਤੇ ਲੇਖ ਲਿਖਣ ਮੁਕਾਬਲੇ ਵਿਚ ਪ੍ਰਭਜੋਤ ਕੌਰ, ਸਨਮਪ੍ਰੀਤ ਕੌਰ ਤੇ ਅਮਨਜੋਤ ਸ਼ਾਮਿਲ ਸਨ।
ਵੱਖ-ਵੱਖ ਮੁਕਾਬਲੇ, ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ ਦੇ ਵਿਗਿਆਨੀਆਂ ਜ਼ਿਲ੍ਹਾ ਪਸਾਰ ਵਿਗਿਆਨੀ (ਕੀਟ ਵਿਗਿਆਨ)ਡਾ. ਰਾਕੇਸ਼ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਪਸਾਰ ਵਿਗਿਆਨੀ (ਫਲ ਵਿਗਿਆਨ), ਡਾ. ਇੰਦਿਰਾ ਦੇਵੀ, ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ਿਅਨ) ਸੁਨੀਤਾ, ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ, ਮੁਕੇਰੀਆਂ ਦੇ ਜੀਵ ਵਿਗਿਆਨ ਵਿਭਾਗ ਦੇ ਸਟਾਫ ਮੁਖੀ ਡਾ. ਗੁਰਪ੍ਰੀਤ ਕੌਰ, ਸਹਾਇਕ ਪ੍ਰੋਫੈਸਰਾਂ ਡਾ. ਜਯੋਤੀ ਸ਼ਰਮਾ, ਮੀਨੂੰ ਤੇ ਈਸ਼ਾ ਸ਼ਰਮਾ ਦੀ ਦੇਖ-ਰੇਖ ਅਧੀਨ ਹੋਏ।
ਪ੍ਰੋਗਰਾਮ ਦੇ ਅੰਤ ਵਿਚ ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ ਦੇ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਚਰਨਜੀਤ ਕੌਰ ਨੇ ਕਾਲਜ ਪ੍ਰਸ਼ਾਸ਼ਣ ਦੁਆਰਾ ਇਸ ਕੈਂਪ ਨੂੰ ਆਯੋਜਿਤ ਕਰਨ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਇਸ ਸਮੁੱਚੇ ਪ੍ਰੋੋਗਰਾਮ ਵਿਚ ਭਰਵੀਂ ਸ਼ਮੂਲੀਅਤ ਲਈ ਸ਼ਲਾਘਾ ਵੀ ਕੀਤੀ।

Krishi Vigyan Kendra Sensitizes Students On Stubble Management


Recommended Posts