ਇੰਡੀਆ ਸਕਿੱਲਸ ਕੰਪੀਟੀਸ਼ਨ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
September 18, 2025
Online-Registration-For-India-Sk

bureau / Bathinda

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਵਿਸ਼ਵ ਪੱਧਰ ‘ਤੇ ਦਿਖਾਉਣ ਦਾ ਵੱਡਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਇੰਡੀਆ ਸਕਿੱਲਸ 2025 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁਕੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਕੁੱਲ 63 ਵੱਖ-ਵੱਖ ਸਕਿੱਲਸ/ਟ੍ਰੇਡਜ ਵਿੱਚ ਭਾਗ ਲਿਆ ਜਾ ਸਕਦਾ ਹੈ। ਇਨ੍ਹਾਂ ਮੁਕਾਬਲਿਆਂ ਲਈ ਅਪਲਾਈ ਕਰਨ ਦੀ ਅੰਤਿਮ ਮਿਤੀ 30 ਸਤੰਬਰ 2025 ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਮੌਜੂਦ ਤਕਨੀਕੀ, ਵਿਦਿਅਕ, ਟ੍ਰੇਨਿੰਗ/ਵੋਕੇਸ਼ਨਲ ਸੰਸਥਾਵਾਂ ਤੇ ਯੂਨੀਵਰਸਿਟੀਆਂ ਦੇ ਮੁਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਆਪਣੀਆਂ ਸੰਸਥਾਵਾਂ ਦੇ ਸਿਖਿਆਰਥੀਆਂ ਨੂੰ ਸਬੰਧਿਤ ਪੋਰਟਲ ‘ਤੇ https://www.skillindiadigital.gov.in/home ਅਪਲਾਈ ਕਰਵਾਉਣ ਲਈ ਪ੍ਰੇਰਿਤ ਕਰਨ।

 ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਕੋਈ ਵੀ ਯੋਗ ਸਿਖਿਆਰਥੀ/ਹੁਨਰਮੰਦ ਇਸ ਲਿੰਕ ‘ਤੇ ਜਾ ਕੇ https://www.skillindiadigital.gov.in/home ਆਪਣਾ ਰਜਿਸਟ੍ਰੇਸ਼ਨ ਪੂਰਾ ਕਰ ਸਕਦਾ ਹੈ। ਚਾਹਵਾਨ ਸਿਖਿਆਰਥੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ। 

Online Registration For India Skills Competition Begins


Recommended Posts